ਵੱਡੀ ਖ਼ਬਰ: ਅਦਾਲਤ ਵਲੋਂ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ

ਨਵੀਂ ਦਿੱਲੀ  : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚ ਨੇ ਪਟਿਆਲਾ ਹਾਊਸ ਕੋਰਟ ’ਚ ਦੱਸਿਆ ਕਿ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਵਿਦੇਸ਼ ਯਾਤਰਾ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੇ ਖ਼ਿਲਾਫ਼ ਦਿੱਲੀ ਗੁਰਦੁਆਰਾ ਮੈਨੇਮਜਮੈਂਟ ਕਮੇਟੀ ਦੇ ਜਨਰਲ ਸਕੱਤਰ ਰਹਿੰਦਿਆਂ ਫੰਡਾਂ ਦੀ ਹੇਰਾਫੇਰੀ ਦਾ ਦੋਸ਼ ਹਨ।

ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਦਾਲਤ ਵਲੋਂ ਦਿੱਲੀ ਪੁਲਿਸ ਨੂੰ ਦਿੱਤੀ ਇਸ ਹਦਾਇਤ ’ਤੇ ਕੀਤੀ ਗਈ ਹੈ ਕਿ ਉਹ ਯਕੀਨੀ ਬਣਾਏ ਕਿ ਸਿਰਸਾ ਵਿਦੇਸ਼ ਨਾ ਭੱਜਣ। ਜਨਵਰੀ ਮਹੀਨੇ ’ਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚ ’ਚ ਮਨਜਿੰਦਰ ਸਿੰਘ ਸਿਰਸਾ ਸਮੇਤ ਕੁਝ ਹੋਰ ਮੁਲਜ਼ਮਾਂ ਖ਼ਿਲਾਫ਼  ਸ਼ਿਕਾਇਤ ਦਰਜ ਹੋਈ ਸੀ।

 ਪਿਛਲੀ ਸੁਣਵਾਈ ’ਤੇ ਸ਼ਿਕਾਇਤਕਰਤਾ ਦੇ ਵਕੀਲ ਸੰਜੇ ਅਬੋਟ ਨੇ ਅਦਾਲਤ ਨੂੰ ਕਿਹਾ ਸੀ ਕਿ ਸਿਰਸਾ ਪਹਿਲਾਂ ਹੀ ਆਪਣੀ ਜਾਇਦਾਦ ਵੇਚ ਚੁੱਕੇ ਹਨ ਤੇ ਉਹ ਕਿਸੇ ਸਮੇਂ ਵੀ ਵਿਦੇਸ਼ ਜਾ ਸਕਦੇ ਹਨ ।

Related posts

Leave a Reply