ਚੰਡੀਗੜ੍ਹ :
ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਨਵੇਂ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਨਹੀਂ ਲੱਗੀ ਉਨ੍ਹਾਂ ਦੇ ਕੋਵਿਡ ਟੈਸਟ ਕਰਾਉਣ ਉਤੇ ਰਿਪੋਰਟ ਠੀਕ ਆਉਣ ’ਤੇ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਕਿ ਜਦੋਂ ਤੱਕ ਟੈਸਟ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤੱਕ ਉਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਨਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਛੁੱਟੀ ਭਰ ਦਿੱਤੀ ਜਾਵੇ।
ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਨਵੇਂ ਹੁਕਮ ਜਾਰੀ ਹੋਣ ਤੋਂ ਬਾਅਦ ਅਧਿਆਪਕਾਂ ਵਿੱਚ ਹੜਕੰਪ ਮਚ ਗਿਆ ਹੈ। ਹੁਣ ਜੇਕਰ ਅਧਿਆਪਕ ਕੋਈ ਕੋਰੋਨਾ ਰਿਪੋਰਟ ਟੈਸਟ ਕਰਾਉਂਦਾ ਹੈ ਤਾਂ ਉਸਦੀ ਰਿਪੋਰਟ ਤਿੰਨ ਦਿਨਾਂ ਬਾਅਦ ਆਵੇਗੀ। ਇਸ ਨਾਲ ਜਬਰਦਸਤੀ ਸਕੂਲਾਂ ਵਿੱਚ ਐਨੇ ਦਿਨਾਂ ਦੀ ਛੁੱਟੀ ਭਰੀ ਜਾਵੇਗੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp