ਵੱਡੀ ਖ਼ਬਰ : ਅੱਜ ਚੰਨੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਦੀ ਸੰਭਾਵਨਾ, ਮੀਟਿੰਗ ਤੋਂ ਤੁਰੰਤ ਬਾਅਦ ਸ਼ਾਮ 4:30 ਵਜੇ ਪ੍ਰੈਸ ਕਾਨਫਰੰਸ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਏਗੀ ਤੇ ਉਸ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ।

ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸੰਕੇਤ ਦਿੱਤਾ ਹੈ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਤੋਂ ਲਿਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ (9 ਨਵੰਬਰ, 2021, ਮੰਗਲਵਾਰ) ਨੂੰ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਸ਼ਾਮ 4:30 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

Related posts

Leave a Reply