ਜਲੰਧਰ : ਵਿਧਾਨ ਸਭਾ ਹਲਕਾ ਆਦਮਪੁਰ ਤੋਂ ਉਮੀਦਵਾਰ ਨੂੰ ਲੈ ਕੇ ਕਾਂਗਰਸ ‘ਚ ਟਿਕਟ ਬਦਲਣ ਦੀ ਚਰਚਾ ਹੈ, ਆਦਮਪੁਰ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਅਜੇ ਤਕ ਪਾਰਟੀ ਨੇ ਉਨ੍ਹਾਂ ਨੂੰ ਅਜਿਹੀ ਕੋਈ ਅਧਿਕਾਰਤ ਸੂਚਨਾ ਨਹੀਂ ਦਿੱਤੀ ਹੈ।
ਸੁਖਵਿੰਦਰ ਕੋਟਲੀ ਨੇ ਕਿਹਾ ਹੈ ਕਿ ਜੇਕਰ ਮਹਿੰਦਰ ਸਿੰਘ ਕੇਪੀ ਕੋਲ ਪਾਰਟੀ ਦਾ ਅਧਿਕਾਰ ਪੱਤਰ ਹੈ ਤਾਂ ਉਹ ਇਸ ਨੂੰ ਜਨਤਕ ਕਰ ਕੇ ਨਾਮਜ਼ਦਗੀ ਦਾਖਲ ਕਰਨ। ਨਾਮਜ਼ਦਗੀਆਂ ਭਰਨ ਦਾ ਮੰਗਲਵਾਰ ਆਖਰੀ ਦਿਨ ਹੈ। ਸੁਖਵਿੰਦਰ ਕੋਟਲੀ ਨੇ ਕਿਹਾ ਹੈ ਕਿ ਉਹ ਵੀ ਨਾਮਜ਼ਦਗੀਆਂ ਦਾਖਲ ਕਰਨ ਦੀ ਤਿਆਰੀ ਕਰ ਰਹੇ ਹਨ। ਜੇਕਰ ਕਾਂਗਰਸ ਨੇ ਮਹਿੰਦਰ ਸਿੰਘ ਕੇਪੀ ਨੂੰ ਅਧਿਕਾਰ ਪੱਤਰ ਦਿੱਤਾ ਹੈ ਤਾਂ ਮਹਿੰਦਰ ਸਿੰਘ ਕੇਪੀ ਨੂੰ ਨਾਮਜ਼ਦਗੀ ਭਰਨ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ। ਮਹਿੰਦਰ ਸਿੰਘ ਕੇਪੀ ਪਿਛਲੀ ਚੋਣ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਪਵਨ ਕੁਮਾਰ ਟੀਨੂੰ ਤੋਂ ਹਾਰ ਗਏ ਸਨ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp