ਵੱਡੀ ਖ਼ਬਰ : ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਚੰਡੀਗੜ, 23 ਦਸੰਬਰ:

ਪੰਜਾਬ ਸਰਕਾਰ ਨੇ ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ ਦੀਆਂ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂ.ਟੀ., ਚੰਡੀਗੜ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਯੂ.ਟੀ. ਚੰਡੀਗੜ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 24 ਦਸੰਬਰ, 2021 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀ ਜਾਂ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Related posts

Leave a Reply