ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਵੱਲੋਂ ਸਿੱਧੂ ਦੇ ਅਸਤੀਫੇ ਬਾਰੇ ਅਧਿਕਾਰਤ ਤੌਰ ‘ਤੇ ਫੈਸਲਾ : ਰਾਵਤ

ਨਵੀਂ ਦਿੱਲੀ, 14 ਅਕਤੂਬਰ: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਕਾਂਗਰਸ ਹਾਈ ਕਮਾਂਡ ਅਧਿਕਾਰਤ ਤੌਰ ‘ਤੇ ਆਪਣੇ ਫੈਸਲੇ ਦਾ ਐਲਾਨ ਕਰੇਗੀ।

ਪਾਰਟੀ ਹਾਈ ਕਮਾਂਡ ਨਾਲ ਸਿੱਧੂ ਦੀ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਕਿਹਾ ਕਿ ਸਿੱਧੂ ਬਤੌਰ ਪ੍ਰਧਾਨ ਕੰਮ ਕਰਨਗੇ ਅਤੇ ਕਾਂਗਰਸ ਹਾਈ ਕਮਾਂਡ ਵੀ ਇਹੀ ਚਾਹੁੰਦੀ ਹੈ ਪਰ ਅਧਿਕਾਰਤ ਐਲਾਨ ਭਲਕੇ ਕੀਤਾ ਜਾਵੇਗਾ। ਉਨ੍ਹਾਂ ਸੰਕੇਤ ਦਿੱਤਾ ਕਿ ਸਿੱਧੂ ਦਾ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਆਪਣੀਆਂ ਚਿੰਤਾਵਾਂ ਦੱਸ ਦਿੱਤੀਆਂ ਹਨ ਅਤੇ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ ਉਸਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫੈਸਲਾ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ​​ਕਰਨਾ ਹੋਵੇਗਾ, ਇਹ ਯਕੀਨੀ ਹੈ।

Related posts

Leave a Reply