ਵੱਡੀ ਖ਼ਬਰ : ਕੀ ਹੋਵੇਗਾ ਸ਼ਹੀਦ ਭਗਤ ਸਿੰਘ ਦੇ 23 ਮਾਰਚ ਨੂੰ ਸ਼ਹੀਦੀ ਦਿਵਸ ਨੂੰ ਸਮਰਪਿਤ ਛੁੱਟੀ ਦਾ ਐਲਾਨ ? ਕੈਪਟਨ ਸਰਕਾਰ ਨੇ ਕੀਤਾ ਸੀ ਸ਼ਹੀਦ ਭਗਤ ਸਿੰਘ ਦਾ ਅਪਮਾਨ : ਹਰਭਜਨ ਸਿੰਘ ਢੱਟ

ਚੰਡੀਗੜ੍ਹ / ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ, ਹਰਦੇਵ ਸਿੰਘ ਮਾਨ ) : ਪੰਜਾਬ ਸਰਕਾਰ ਪਿਛਲੀ ਕੈਪਟਨ ਸਰਕਾਰ ਦੇ ਫ਼ੈਸਲੇ ਨੂੰ ਪਲਟਦੀ ਹੋਈ ਸ਼ਹੀਦ ਭਗਤ ਸਿੰਘ ਦੇ 23 ਮਾਰਚ ਨੂੰ ਸ਼ਹੀਦੀ ਦਿਵਸ ਨੂੰ ਸਮਰਪਿਤ ਛੁੱਟੀ ਦਾ ਐਲਾਨ ਕਰ ਸਕਦੀ ਹੈ. ਸੂਤਰਾਂ ਅਨੁਸਾਰ ਇਸਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ।  

ਗੌਰਤਲਬ ਹੈ ਕਿ ਪਿਛਾਲੀ ਵਾਰ ਕੈਪਟਨ ਸਰਕਾਰ ਨੇ ਸੰਬੰਧਿਤ ਛੁੱਟੀ ਰੱਦ ਕਰ ਦਿਤੀ ਸੀ। 

ਓਧਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪੰਜਾਬ ਦੇ ਸੀਨੀਅਰ ਆਗੂ ਇਕਬਾਲ ਸਿੰਘ ਕੋਕਲਾਂ, ਤੀਰਥ ਸਿੰਘ ਦਾਤਾ ਤੇ ਹੋਰ ਨੇਤਾਵਾਂ ਨੇ ਵੀ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਦੇ 23 ਮਾਰਚ ਨੂੰ ਸ਼ਹੀਦੀ ਦਿਵਸ ਨੂੰ ਸਮਰਪਿਤ ਛੁੱਟੀ ਬਹਾਲ ਕੀਤੀ ਜਾਵੇ ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਭੁਲਿਆ ਨਾ ਜਾਵੇ। 

ਇਸ  ਤੋਂ ਅਲਾਵਾ  ਸ਼ਹੀਦ ਭਗਤ ਸਿੰਘ ਦੇ ਰਿਸ਼ਤੇਦਾਰ ਹਰਭਜਨ ਢੱਟ, ਗੁਰਜੀਤ ਕੌਰ, ਯੋਗੀ ਨੇ ਕਿਹਾ ਹੈ ਕਿ ਗਿਆਨੀ ਜ਼ੈਲ ਸਿੰਘ ਤੋਂ ਲੈ ਕੇ ਕੈਪਟਨ ਸਰਕਾਰ ਤੋਂ ਪਹਿਲਾਂ ਤੱਕ ਛੁੱਟੀ ਹੁੰਦੀ ਰਹੀ ਹੈ ਤੇ ਛੁੱਟੀ ਰੱਦ ਕਰਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਦਾ ਅਪਮਾਨ ਕੀਤਾ ਗਿਆ। 

ਓਹਨਾ ਵੀ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਦੇ 23 ਮਾਰਚ ਨੂੰ ਸ਼ਹੀਦੀ ਦਿਵਸ ਨੂੰ ਸਮਰਪਿਤ ਛੁੱਟੀ ਬਹਾਲ ਕੀਤੀ ਜਾਵੇ ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਭੁਲਿਆ ਨਾ ਜਾਵੇ।  ਕਿਓੰਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਆ ਰਹੇ ਹਨ ਇਸ ਲਈ ਮਰਿਯਾਦਾ ਦਾ ਧਿਆਨ ਰੱਖਿਆ ਜਾਵੇ .

Related posts

Leave a Reply