ਚੰਡੀਗੜ੍ਹ, 26 ਫਰਵਰੀ : – ਕੇਂਦਰ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਡਾ ਰੱਦੋਬਦਲ ਕਰ ਦਿੱਤਾ ਹੈ। ਪਹਿਲਾਂ ਦੋਵੇਂ ਪੂਰੇ ਸਮੇਂ ਦੇ ਮੈਂਬਰ ਪੰਜਾਬ ਅਤੇ ਹਰਿਆਣਾ ਤੋਂ ਹੀ ਹੁੰਦੇ ਸਨ ਪਰ ਹੁਣ ਨਵੇਂ ਨਿਯਮਾਂ ਅਨੁਸਾਰ ਕੋਈ ਵੀ ਇਹਨਾਂ ਨਿਯੁਕਤੀਆਂ ਲਈ ਅਪਲਾਈ ਕਰ ਸਕਦਾ ਹੈ। ਕੱਲ੍ਹ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੁੱਦੇ ਨੂੰ ਚੁੱਕਿਆ ਸੀ।
ਇਸ ਦੇ ਨਾਲ ਹੀ ਉਹਨਾਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਇਸ ਮੁੱਦੇ ਨੂੰ ਚੁੱਕਣ ਲਈ ਵੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਇਸ ਨੂੰ ਪੰਜਾਬ ਦੇ ਹੱਕਾਂ ਤੇ ਹਮਲਾ ਕਰਾਰ ਦਿੱਤਾ ਸੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp