ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ ਦਾ ਬਿਗਲ, 80 ’ਚੋਂ 40 ਵਿਧਾਇਕਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵਿਧਾਇਕ ਦਲ ਦੀ ਬੈਠਕ ਦੀ ਮੰਗ ਕੀਤੀ

ਚੰਡੀਗੜ੍ਹ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਬਗ਼ਾਵਤ ਦਾ ਬਿਗਲ ਵੱਜ ਗਿਆ ਹੈ । ਕਾਂਗਰਸ ਪਾਰਟੀ ਦੇ 80 ’ਚੋਂ 40 ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਲਦ ਤੋਂ ਜਲਦ ਵਿਧਾਇਕ ਦਲ ਦੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਇਸ ਬੈਠਕ ’ਚ ਦੋ ਕੇਂਦਰੀ ਆਬਜ਼ਰਵਰਾਂ ਨੂੰ ਵੀ ਭੇਜਿਆ ਜਾਵੇ। ਉਨ੍ਹਾਂ ਦੇ ਸਾਹਮਣੇ ਹੀ ਵਿਧਾਇਕ ਆਪਣੀ ਗੱਲ ਰੱਖਣਗੇ।

ਕਾਂਗਰਸ ਪਾਰਟੀ ਨਾਲ ਸਬੰਧਤ ਸੂਤਰਾਂ ਮੁਤਾਬਕ ਬੁੱਧਵਾਰ ਸ਼ਾਮ ਨੂੁੰ ਕਾਂਗਰਸ ਦੇ ਪ੍ਰਦੇਸ਼ ਮੁੱਖ ਸਕੱਤਰ ਪਰਗਟ ਸਿੰਘ ਤੇ ਉਸ ਤੋਂ ਬਾਅਦ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ’ਤੇ ਨੇਤਾਵਾਂ ਦੀ ਲੰਬੀ ਗੱਲਬਾਤ ਹੋਈ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਬਾਰੇ ਗੱਲਬਾਤ ਹੋਈ। ਬੈਠਕ ’ਚ ਸ਼ਾਮਲ ਵਿਧਾਇਕਾਂ ਨੇ ਮੁੱਖ ਮੰਤਰੀ ’ਤੇ ਬੇਭਰੋਸਗੀ ਪ੍ਰਗਟਾਈ ਹੈ।

Related posts

Leave a Reply