ਚੰਡੀਗੜ੍ਹ : – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।
ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਸ. ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।
ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp