ਵੱਡੀ ਖ਼ਬਰ : ਕੋਰੋਨਾ ਵੈਕਸੀਨ ਦੀ ਡੋਜ਼ ਲੈਣ ਦੇ ਬਾਵਜੂਦ ਕੋਰੋਨਾ ਦੀ ਪਕੜ ਤੋਂ ਨਹੀਂ ਬਚ ਸਕੇ ਸਚਿਨ ਤੇਂਦੁਲਕਰ

ਮੁੰਬਈ : ਹੁਣ ਕ੍ਰਿਕਟ ਦੇ ਭਗਵਾਨ ਕਹੇ ਜਾਂਦੇ ਭਾਰਤੀ ਕ੍ਰਿਕਟ ਟੀਮ ਦੇ ਖਿਲਾੜੀ ਸਚਿਨ ਤੇਂਦੁਲਕਰ  ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਦੱਸ ਦਈਏ ਕਿ ਇਸ ਦੀ ਜਾਣਕਾਰੀ ਸਚਿਨ ਨੇ ਖੁਦ ਟਵੀਟ ਕਰਕੇ ਦਿੱਤੀ। ਹਾਲਾਂਕਿ ਸਚਿਨ ਦੇ ਪਰਿਵਾਰ ‘ਚ ਹੋਰਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।

 ਤੇਂਦੁਲਕਰ ਨੇ ਘਰ ਵਿਚ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।

ਇਸ ਤੋਂ ਇਲਾਵਾ ਉਹ ਇਸ ਮਹਾਂਮਾਰੀ ਨਾਲ ਜੁੜੇ ਸਾਰੇ ਲੋੜੀਂਦੇ ਪ੍ਰੋਟੋਕੋਲ ਅਤੇ ਡਾਕਟਰ ਦੀ ਸਲਾਹ ਦੀ ਪਾਲਣਾ ਕਰ ਰਹੇ ਹਨ।

ਸਚਿਨ ਨੇ ਹਾਲ ਹੀ ‘ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਮਹਾਰਾਸ਼ਟਰ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਨਵੇਂ ਕੋਰੋਨ ਦੇ ਕੇਸ ਸਾਹਮਣੇ ਆਏ ਹਨ। ਸਚਿਨ ਵੀ ਮੁੰਬਈ ਵਿੱਚ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਹ ਆਪਣੇ ਆਪ ਨੂੰ ਕੋਰੋਨਾ ਦੀ ਪਕੜ ਤੋਂ ਨਹੀਂ ਬਚਾ ਸਕੇ।

Related posts

Leave a Reply