ਵੱਡੀ ਖ਼ਬਰ : ਖਵਾਨੀ ਬਾਜ਼ਾਰ ਨੇੜੇ ਸਥਿਤ ਮਸਜਿਦ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 35 ਲੋਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ, ਹਮਲਾਵਰਾਂ ਨੇ ਦੋ ਪੁਲਿਸ ਗਾਰਡਾਂ ਨੂੰ ਗੋਲੀ ਮਾਰੀ

ਪਾਕਿਸਤਾਨ : ਪੇਸ਼ਾਵਰ ‘ਚ ਸ਼ੁੱਕਰਵਾਰ ਨੂੰ ਕਿੱਸਾ ਖਵਾਨੀ ਬਾਜ਼ਾਰ ਖੇਤਰ ਦੇ ਨੇੜੇ ਸਥਿਤ ਇੱਕ ਮਸਜਿਦ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਸੀਸੀਪੀਓ ਪੇਸ਼ਾਵਰ ਅਨੁਸਾਰ ਕੋਚਾ ਰਿਸਾਲਦਾਰ ਸਥਿਤ ਇਮਾਮਬਰਗਾਹ ‘ਤੇ ਪੁਲਿਸ ਸੁਰੱਖਿਆ ਤਾਇਨਾਤ ਸੀ। 

ਉਨ੍ਹਾਂ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਮਲਾਵਰਾਂ ਨੇ ਦੋ ਪੁਲਿਸ ਗਾਰਡਾਂ ਨੂੰ ਗੋਲੀ ਮਾਰ ਦਿੱਤੀ ਤੇ ਇਸ ਦੇ ਤੁਰੰਤ ਬਾਅਦ ਵਿਸਫੋਟ ਨਾਲ ਕੰਪਲੈਕਸ ਵਿੱਚ ਦਾਖਲ ਹੋ ਗਏ। ਅਧਿਕਾਰੀਆਂ ਨੇ ਜ਼ਖਮੀਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ ਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਨੇੜਲੇ ਮੈਡੀਕਲ ਹਸਪਤਾਲਾਂ ਵਿੱਚ ਭੇਜਿਆ ਜਾ ਰਿਹਾ ਹੈ।

Blast in Peshawar Mosque

ਧਮਾਕੇ ਤੋਂ ਤੁਰੰਤ ਬਾਅਦ ਅਧਿਕਾਰੀਆਂ ਦੀ ਵੱਡੀ ਟੁਕੜੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਤੇ ਇਲਾਕੇ ਨੂੰ ਘੇਰ ਲਿਆ। ਬੰਬ ਨਿਰੋਧਕ ਦਸਤੇ ਨੇ ਵੀ ਸ਼ੁਰੂਆਤੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

Leave a Reply