ਵੱਡੀ ਖ਼ਬਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ਤੇ  ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਗੜ੍ਹਸ਼ੰਕਰ / ਹੁਸ਼ਿਆਰਪੁਰ  : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਕਾਰ ਤੇ  ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ।

ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਲਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ। ਜਦ ਉਹ ਗੁਰਦਵਾਰਾ ਸ਼ਹੀਦਾਂ ਅਤੇ ਨਿਰੰਕਾਰੀ ਭਵਨ ਦੇ ਵਿਚਕਾਰ ਪਹੁੰਚੇ ਅਤੇ ਗੱਡੀ ਦੀ ਰਫਤਾਰ ਬਹੁਤ ਹੌਲੀ ਸੀ ਤਾਂ ਇੱਕ ਵਿਅਕਤੀ ਨੇ ਕਿਰਪਾਨ ਨਾਲ ਉਨ੍ਹਾਂ ਦੀ ਗੱਡੀ ਤੇ ਹਮਲਾ ਕੀਤਾ ਜਿਸ ਨਾਲ ਸ਼ੀਸ਼ਾ ਟੁੱਟ ਗਿਆ।

ਦੂਜੇ ਪਾਸੇ  ਵੀ ਇਸੇ ਤਰਾਂ ਹਮਲਾ ਕੀਤਾ ਗਿਆ। ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਿਸਮਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫਤਾਰ ਤੇਜ਼ ਕਰਕੇ ਉਹ ਪੁਲਿਸ ਥਾਣੇ ਪਹੁੰਚੇ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਹਮਲਾ ਲੁੱਟ-ਖੋਹ ਕਰਨ ਲਈ ਕੀਤਾ ਗਿਆ ਜਾਪਦਾ ਹੈ।

Related posts

Leave a Reply