ਵੱਡੀ ਖ਼ਬਰ : ਗੰਨਾ ਕਾਸ਼ਤਕਾਰਾਂ ਤੇ ਪੰਜਾਬ ਸਰਕਾਰ ਦੀ ਮੀਟਿੰਗ ਬੇਸਿੱਟਾ, ਹੁਣ ਕੱਲ ਹੋਵੇਗੀ ਮੀਟਿੰਗ

ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਤੇ ਪੰਜਾਬ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਰੇਲਵੇ ਟ੍ਰੈਕ ਤੇ ਰੋਡ ਜਾਮ ਰਹਿਣਗੇ। ਜਾਣਕਾਰੀ ਅਨੁਸਾਰ ਗੰਨੇ ਦੇ ਬਕਾਏ ਬਾਰੇ ਸਹਿਮਤੀ ਬਣ ਗਈ ਹੈ ਪਰ ਗੰਨੇ ਦਾ ਭਾਅ ਬਾਰੇ ਰੇੜਕਾ ਬਰਕਰਾਰ ਹੈ। ਇਸ ਲਈ ਕੱਲ੍ਹ ਜਲੰਧਰ ਵਿੱਚ ਮੀਟਿੰਗ ਹੋਏਗੀ। 

 ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ।

ਮੀਟਿੰਗ ਬੇਸਿੱਟਾ ਰਹਿਣ ਮਗਰੋਂ ਮਾਮਲਾ ਗਰਮਾ ਸਕਦਾ ਹੈ ਕਿਉਂਕਿ ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।

Related posts

Leave a Reply