ਵੱਡੀ ਖ਼ਬਰ : ਚੋਂਣਾ ਖ਼ਤਮ ਹੁੰਦੇ ਹੀ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ

ਚੰਡੀਗੜ੍ਹ  :ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 100 ਅਮਰੀਕੀ ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਸ਼੍ਰੀਲੰਕਾ, ਪਾਕਿਸਤਾਨ ਸਣੇ ਕਈ ਦੇਸ਼ਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ ।

ਅਜਿਹੇ  ਹਾਲਾਤਾਂ ‘ਚ ਵਿਧਾਨ ਸਭਾ ਚੋਣਾਂ  ਹਾਲੇ ਯੂਪੀ ਚ ਚੋਂਣਾ ਚਾਲ ਰਹੀਆਂ ਹਨ ਅਤੇ 10 ਮਾਰਚ ਨੂੰ  ਨਤੀਜੇ ਐਲਾਨਦੇ ਹੀ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। । ਨਵੰਬਰ ਤੋਂ ਪੈਟਰੋਲ 94.91 ਰੁਪਏ ਅਤੇ ਡੀਜ਼ਲ 83.73 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ।

ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦੀਵਾਲੀ ਦੇ ਮੌਕੇ ‘ਤੇ ਕੇਂਦਰ ਸਰਕਾਰ ਅਤੇ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀਆਂ ਦਰਾਂ ‘ਚ ਕਟੌਤੀ ਕਰ ਦਿੱਤੀ ਸੀ । ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਤੋਂ ਵੱਧ ਦੀ ਕਟੌਤੀ ਕੀਤੀ ਗਈ ਹੈ। ਨਵੰਬਰ 2021 ਤੋਂ ਬਾਅਦ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਆਈ ਪਰ ਸਰਕਾਰ ਨੇ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਸਹਿਗਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਕਿਸੇ ਨਾ ਕਿਸੇ ਤਰ੍ਹਾਂ ਕੀਮਤਾਂ ‘ਤੇ ਕਾਬੂ ਪਾ ਲਿਆ ਹੈ ਪਰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਜਲਦ ਹੀ ਵਾਧਾ ਹੋਣ ਦੀ ਵੱਡੀ ਸੰਭਾਵਨਾ ਹੈ। । ਉਨ੍ਹਾਂ ਕਿਹਾ ਕਿ 10 ਮਾਰਚ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀਆਂ ਅਟਕਲਾਂ ਦਰਮਿਆਨ ਖੇਤੀ ਸੈਕਟਰ ਵਿੱਚ ਡੀਜ਼ਲ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।  ਮਾਰਚ ਮਹੀਨੇ ਤੋਂ ਬਾਅਦ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ ਪਰ ਖੇਤੀ ਖੇਤਰ ਵਿੱਚ ਡੀਜ਼ਲ ਦੀ ਕਮੀ ਹੈ।

Related posts

Leave a Reply