ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਵੱਲੋਂ ਜਨਤਕ ਹਿੱਤ ‘ਚ ਲਿਆ ਵੱਡਾ ਫੈਸਲਾ, ਪੱਤਰਕਾਰਾਂ, ਸਰਕਾਰੀ/ਨਿੱਜੀ ਬੈਂਕਾਂ ਦੇ ਕਰਮਚਾਰੀਆਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਅਨਾਜ ਏਜੰਸੀਆਂ ਦੇ ਸਟਾਫ ਲਈ …..

ਡਿਪਟੀ ਕਮਿਸ਼ਨਰ ਵੱਲੋਂ ਜਨਤਕ ਹਿੱਤ ‘ਚ ਲਿਆ ਵੱਡਾ ਫੈਸਲਾ
-ਪੱਤਰਕਾਰਾਂ, ਸਰਕਾਰੀ/ਨਿੱਜੀ ਬੈਂਕਾਂ ਦੇ ਕਰਮਚਾਰੀਆਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਅਨਾਜ ਏਜੰਸੀਆਂ ਦੇ ਸਟਾਫ ਲਈ ਖੋਲੀ ਕੋਰੋਨਾ ਵੈਕਸੀਨੇਸ਼ਨ
* ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਕੋਵਿਡ ਵੈਕਸੀਨੇਸ਼ਨ ਕਰਾਉਣ ਦੀ ਤਾਕੀਦ  
*  ਕੋਵਿਡ-19 ਦੀ ਰੋਕਥਾਮ ਲਈ ਵੈਕਸੀਨੇਸ਼ਨ ‘ਚ ਲਿਆਂਦੀ ਜਾਵੇ ਤੇਜ਼਼ੀ
*  ਕਿਹਾ! ਕੋਵਿਡ ਅਜੇ ਖਤਮ ਨਹੀਂ ਹੋਇਆ, ਸਾਵਧਾਨੀਆਂ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ
ਰੂਪਨਗਰ, 16 ਮਾਰਚ :ਕੋਵਿਡ-19 ਟੀਕਾਕਰਨ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅੱਜ ਜਨਤਕ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪੱਤਰਕਾਰਾਂ, ਸਰਕਾਰੀ/ਨਿੱਜੀ ਬੈਂਕਾਂ ਦੇ ਕਰਮਚਾਰੀਆਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਅਨਾਜ ਏਜੰਸੀਆਂ ਦੇ ਸਟਾਫ ,ਜਿਨ੍ਹਾਂ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਯੋਗਦਾਨ ਪਾਇਆ ਹੋਵੇ, ਉਨ੍ਹਾਂ ਨੂੰ ਫਰੰਟ ਲਾਈਨ ਵਰਕਰ ਵਜੋਂ ਰਜਿਸਟਰ ਕਰਵਾ ਕੇ ਵੈਕਸੀਨੇਸ਼ਨ ਕਰਾਉਣ ਦੀ ਆਗਿਆ ਦਿੱਤੀ ਹੈ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਇੱਕ ਵੱਡੀ ਅਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।  
ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਮਹੱਤਵਪੂਰਨ ਫ਼ੈਸਲਾ ਲਿਆ। ਉਨ੍ਹਾਂ ਇਸ ਮਹਾਂਮਾਰੀ ਦਾ ਸਾਹਮਣਾ ਕਰਨ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਇਸ ਦੀ ਚੇਨ ਨੂੰ ਤੋੜਿਆ ਜਾ ਸਕੇ।
ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਲਾਭਪਾਤਰੀ ਟੀਕਾਕਰਨ ਲਈ ਆਪਣਾ ਅਧਿਕਾਰਤ ਆਈ.ਡੀ. ਅਤੇ ਆਧਾਰ ਕਾਰਡ ਦੇ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਯੋਗ ਵਿਅਕਤੀਆਂ ਤੱਕ ਪਹੁੰਚ ਕਰਕੇ ਇਸ ਸੁਵਿਧਾ ਦਾ ਲਾਭ ਦਿੱਤਾ ਜਾਵੇ।
ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਵੈਕਸੀਨੇਸ਼ਨ ਕਰਵਾਉਣ ਨੂੰ ਪਹਿਲ ਦੇਣ।
 ਉਨ੍ਹਾਂ ਵਸਨੀਕਾਂ ਨੂੰ ਸਾਵਧਾਨ/ਸੁਚੇਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਕੋਵਿਡ ਅਜੇ ਖਤਮ ਨਹੀਂ ਹੋਇਆ ਹੈ ਅਤੇ ਜੇਕਰ ਲੋਕ ਇਸ ਦੀ ਲਾਗ ਤੋਂ ਬਚਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਉਣਾ ਅਤੇ ਹੱਥ ਧੋਣਾ/ਸੈਨੀਟਾਈਜ਼ਰਜ਼ ਦੀ ਵਰਤੋਂ ਸਮੇਤ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਵੇਸਲੇ ਨਾ ਹੋਣ ਅਤੇ ਅਦਿੱਖ ਦੁਸ਼ਮਣ ਵਿਰੁੱਧ ਲੜਾਈ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

Related posts

Leave a Reply