ਵੱਡੀ ਖ਼ਬਰ : ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੀੜੀ ਪੀਣ ਦੀ ਮਾੜੀ ਘਟਨਾ ਵਾਪਰੀ, ਸਖਤ ਰੋਸ ਦਾ ਪ੍ਰਗਟਾਵਾ

ਆਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੀੜੀ ਪੀਣ ਦੀ ਮਾੜੀ ਘਟਨਾ ਵਾਪਰੀ ਹੈ। 

ਇਸ ਸਬੰਧੀ ਜਿਥੇ ਸਿੱਖ ਸੰਗਤਾਂ ਵਿਚ ਗੁੱਸੇ ਦੀ ਲਹਿਰ ਹੈ ਉਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੈਨੇਜਰ ਮਲਕੀਤ ਸਿੰਘ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਵਿਚਕਾਰ ਲੰਮਾ ਸਮਾਂ ਬੰਦ ਕਮਰਾ ਮੀਟਿੰਗ ਹੋਈ। ਜਿਸ ਤੋਂ ਬਾਅਦ ਗੱਲਬਾਤ ਕਰਦਿਆਂ ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਸਬੰਧਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਇਸ ਮੰਦਭਾਗੀ ਘਟਨਾ ਤੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੂਜੇ ਪਾਸੇ ਸਿੱਖ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਿਖੇ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ ਤੇ ਇਸ ਘਟਨਾ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

Related posts

Leave a Reply