ਵੱਡੀ ਖ਼ਬਰ: ਤਿੰਨ ਭੈਣਾਂ ਦੇ ਇਕਲੌਤਾ ਭਰਾ ਦੀ ਲੁੱਟ ਦੀ ਨੀਅਤ ਨਾਲ ਕਤਲ

ਸਮਰਾਲਾ :  ਮੋਟਰਸਾਈਕਲ ‘ਤੇ ਘਰ ਪਰਤ ਰਹੇ ਇਕ ਨੌਜਵਾਨ’ ਤੇ ਇਕ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਘਟਨਾ ਦੇ ਸਮੇਂ ਉਹ ਆਪਣੇ ਰਿਸ਼ਤੇਦਾਰ ਨਾਲ ਰਾਤ ਨੂੰ ਦਵਾਈਆਂ ਲੈ ਕੇ ਆਪਣੇ ਘਰ ਪਰਤ ਰਿਹਾ ਸੀ।

ਜਾਣਕਾਰੀ ਅਨੁਸਾਰ ਜਸਵੀਰ ਸਿੰਘ (26) ਪੁੱਤਰ ਚੰਦ ਰਾਮ ਰਾਤ 10 ਵਜੇ ਦੇ ਕਰੀਬ ਆਪਣੇ ਰਿਸ਼ਤੇਦਾਰ ਨਾਲ ਪਿੰਡ ਆ ਰਿਹਾ  ਸੀ, ਇਸ ਦੌਰਾਨ ਉਸ ‘ਤੇ ਅਚਾਨਕ ਇੱਕ ਨਸ਼ੇ ਨਸ਼ੇੜੀ  ਨੇ ਹਮਲਾ ਕਰ ਦਿੱਤਾ। ਜਸਵੀਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਖੇਤ ਵਿੱਚ ਡਿੱਗ ਗਿਆ। ਅੱਜ ਸਵੇਰੇ ਜਦੋਂ ਇਸ ਘਟਨਾ ਦਾ ਪਤਾ ਲੱਗਿਆ ਤਾਂ ਜਸਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਲਾਸ਼ ਖੇਤਾਂ ਵਿੱਚ ਪਈ ਸੀ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਅਤੇ ਘਟਨਾ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਘਟਨਾ ਲੁੱਟ ਦੀ ਨੀਅਤ ਨਾਲ ਕੀਤੀ ਗਈ ਹੈ । ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

Leave a Reply