ਵੱਡੀ ਖ਼ਬਰ : ਦਸੂਹਾ ਦੇ ਇੱਕ ਮੰਦਿਰ ਦੇ ਪੁਜਾਰੀ ਨੂੰ ਅਣਪਛਾਤੇ ਲੋਕਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ

ਦਸੂਹਾ  :  ਸਥਾਨਕ ਸ਼ਹਿਰ ਦੇ ਇੱਕ ਮੰਦਿਰ ਦੇ ਪੁਜਾਰੀ ਨੂੰ ਅਣਪਛਾਤੇ ਲੋਕਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 

ਜਾਣਕਾਰੀ ਅਨੁਸਾਰ ਪੁਜਾਰੀ ਅਖਿਲੇਸ਼ ਪਾਂਡੇ ਨਿਵਾਸੀ ਮੱਧ ਪ੍ਰਦੇਸ਼ ਜੋ ਕਿ ਮੰਦਰ ‘ਚ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਬੀਤੀ ਰਾਤ ਅਣਪਛਾਤੇ ਲੋਕਾਂ ਵਲੋਂ ਉਸ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।

ਸੂਚਨਾ ਮਿਲਦੇ ਹੀ ਥਾਣਾ ਦਸੂਹਾ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਮੰਦਰ ‘ਚ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Related posts

Leave a Reply