ਵੱਡੀ ਖ਼ਬਰ : ਦਿੱਲੀ ਜਾ ਕੇ ਪੋਤੇ ਨੇ ਆਪਣੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਕੀਤੀ, ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ‘ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ‘ਚ ਕਰਵਾਏ ਗਏ ਇਕ ਪ੍ਰੋਗਰਾਮ ‘ਚ ਪੁਰੀ ਨੇ ਉਨ੍ਹਾਂ ਪਾਟਰੀ ਦੀ ਮੈਂਬਰਸ਼ਿਪ ਦਿਵਾਈ।

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਵੱਲੋਂ ਭਾਜਪਾ ਦੀ ਮੈਂਬਰਸ਼ਿਪ ਲੈਂਦਿਆਂ ਕਿਹਾ ਕਿ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ। . ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਚਾਹੁੰਦੇ ਸਨ ਕਿ ਉਹ ਕਾਂਗਰਸ ਦੀ ਬਜਾਏ ਭਾਜਪਾ ਦੀ ਰਾਜਨੀਤੀ ਕਰਨ। ਇਸ ਤਰ੍ਹਾਂ ਅੱਜ ਉਨ੍ਹਾਂ ਨੇ ਆਪਣੇ ਦਾਦਾ ਜੀ ਦੀ ਇੱਛਾ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਲਾਲਸਾ ਨਾਲ ਭਾਜਪਾ ਵਿੱਚ ਨਹੀਂ ਆਏ ਹਨ,  ਪਾਰਟੀ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੰਦੀ ਹੈ, ਉਹ ਇਸ ਨੂੰ ਪੂਰੀ ਤਰ੍ਹਾਂ ਨਿਭਾਉਣ ਲਈ ਤਿਆਰ ਹਨ।

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਆਪਣੀ ਤਰਜੀਹ ਬਣਾਇਆ ਹੈ। ਹਾਲਾਂਕਿ, ਇੰਦਰਜੀਤ ਸਿੰਘ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਪਰਹੇਜ਼ ਕਰਦੇ ਹੋਏ ਚਲੇ ਗਏ। 

Related posts

Leave a Reply