ਵੱਡੀ ਖ਼ਬਰ : ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ

ਰੂਪਨਗਰ : ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ  ਅਣਪਛਾਤਿਆਂ ਵਿਅਕਤੀਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ ।

 ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਘਟਨਾ ਸਥਾਨ ਤੋਂ 9 ਕਾਰਤੂਸ ਮਿਲੇ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਦੀ ਵੀ ਨਿੱਜੀ ਰੰਜਿਸ਼ ਨਹੀਂ ਸੀ।

Related posts

Leave a Reply