ਵੱਡੀ ਖ਼ਬਰ : ਪਿੰਡ ਧਨੋਆ ਕਲਾ ਤੋਂ ਵੱਡੀ ਖ਼ਬਰ, ਵਿਧਾਨ ਸਭਾ ਚੋਣਾਂ ਵਿੱਚ ਮਾਹੌਲ ਖਰਾਬ ਕਰਨ ਲਈ ਸਾਜਿਸ਼, ਪੰਜ ਕਿਲੋ ਆਰਡੀਐਕਸ ਬਰਾਮਦ

ਅੰਮ੍ਰਿਤਸਰ: ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਧਨੋਆ ਕਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਪਿੰਡ ਵਿੱਚੋਂ ਪੰਜ ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੇ ਨਾਲ ਹੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਆਰਡੀਐਕਸ ਦੀ ਵਰਤੋਂ ਵਿਧਾਨ ਸਭਾ ਚੋਣਾਂ ਵਿੱਚ ਮਾਹੌਲ ਖਰਾਬ ਕਰਨ ਲਈ ਕੀਤੀ ਜਾਣੀ ਸੀ। ਇੱਕ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਢਾਈ ਕਿਲੋ ਆਰਡੀਐਕਸ ਬਰਾਮਦ ਹੋਇਆ ਸੀ। ਇਹ ਬਰਾਮਦਗੀ ਅੱਤਵਾਦੀ ਸੰਗਠਨ ISYF ਦੇ ਕਾਰਕੁਨਾਂ ਦੇ ਇਸ਼ਾਰੇ ‘ਤੇ ਹੋਈ ਸੀ।

ਸੂਤਰਾਂ ਮੁਤਾਬਕ ਆਰਡੀਐਕਸ ਭੇਜਣ ਦੀ ਇਸ ਸਾਜ਼ਿਸ਼ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਅਤੇ ਖਾਲਿਸਤਾਨੀ ਅੱਤਵਾਦੀਆਂ ਦਾ ਹੱਥ ਹੈ। ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਸਰਹੱਦ ‘ਤੇ ਰਹਿ ਰਹੇ ਸਮੱਗਲਰਾਂ ਦੀ ਤਲਾਸ਼ ਕਰ ਰਹੀਆਂ ਹਨ। ਦੂਜੇ ਪਾਸੇ ਚਾਰ ਸ਼ੱਕੀਆਂ ਨੂੰ ਕਾਬੂ ਕੀਤਾ ਗਿਆ ਹੈ। ਐਸਟੀਐਫ ਨੂੰ ਸੂਚਨਾ ਮਿਲੀ ਸੀ ਕਿ ਧਨੋਆ ਕਲਾ ਪਿੰਡ ਦੇ ਖੇਤਾਂ ਵਿੱਚ ਆਰਡੀਐਕਸ ਲੁਕਾ ਕੇ ਰੱਖਿਆ ਗਿਆ ਹੈ। ਐਸਟੀਐਫ ਨੇ ਕਾਰਵਾਈ ਕਰਦੇ ਹੋਏ ਆਰਡੀਐਕਸ ਦੇ ਉਕਤ ਫੀਲਡ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

Related posts

Leave a Reply