ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਚੰਨੀ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤਕ ਝੋਨੇ ਦੀ ਖਰੀਦ ਪ੍ਰਕਿਰਿਆ ਅੱਗੇ ਪਾਉਣ ਦੇ ਮੱਦੇਨਜ਼ਰ ਉਨਾਂ ਨੂੰ ਇਸ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।

ਸ. ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ।

Related posts

Leave a Reply