ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚਿਆ, ਭਲਕੇ ਇਸ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਤਿਆਰ ਹੈ, ਭਲਕੇ ਇਸ ਮਾਮਲੇ ਦੀ ਸੁਣਵਾਈ ਕਰੇਗੀ। ਅਦਾਲਤ ਨੇ ਪਟੀਸ਼ਨਰ ਨੂੰ ਪਟੀਸ਼ਨ ਦੀ ਕਾਪੀ ਪੰਜਾਬ ਸਰਕਾਰ ਨੂੰ ਸੌਂਪਣ ਲਈ ਕਿਹਾ ਹੈ। ਸੀਨੀਅਰ ਵਕੀਲ ਮੰਦਰ ਸਿੰਘ ਨੇ ਚੀਫ਼ ਜਸਟਿਸ ਦੇ ਬੈਂਚ ਅੱਗੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮੁੱਦਾ ਉਠਾਇਆ ਸੀ, ਜਿਸ ’ਤੇ ਮਨਿੰਦਰ ਸਿੰਘ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ‘ਤੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਦੋ ਸਾਬਕਾ ਜੱਜ ਹਨ ਜਿਨ੍ਹਾਂ ਨੂੰ 3 ਦਿਨਾਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਹੋਵੇਗੀ। ਇਹ ਜਾਣਕਾਰੀ ਸਰਕਾਰ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਖਾਮੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ, ਪ੍ਰਮੁੱਖ ਸਕੱਤਰ (ਗ੍ਰਹਿ ਮਾਮਲੇ) ਅਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ ਅਤੇ 3 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪਣਗੇ।

ਦੂਜੇ ਪਾਸੇ ਸੁਪਰੀਮ ਕੋਰਟ ਵਿੱਚ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿੱਚ ਸੀਜੇਆਈ ਐਨਵੀ ਰਮਨ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ। ਅਦਾਲਤ ਨੇ ਸਿੰਘ ਨੂੰ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ।

Related posts

Leave a Reply