ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜ ਪਿਆਰਿਆਂ ਵਾਲੇ ਬਿਆਨ ‘ਤੇ ਮਾਫੀ ਮੰਗੀ

ਚੰਡੀਗੜ੍ਹਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜ ਪਿਆਰਿਆਂ ਵਾਲੇ ਬਿਆਨ ਤੇ ਮਾਫੀ ਮੰਗ ਲਈ ਹੈ। ਹਰੀਸ਼ ਰਾਵਤ ਨੇ ਚੰਡੀਗੜ੍ਹ ਵਿੱਚ ਬੋਲਦਿਆਂ ਕਾਂਗਰਸ ਦੇ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਮਿਲਣਾ ਮੇਰੀ ਜ਼ਿੰਮੇਵਾਰੀ ਸੀ ਜਾਂ ਮੈਂ ਪੰਜ ਪਿਆਰੇ ਕਹਾਗਾਂ। ਬੀਤੇ ਇਸ ਬਿਆਨ ਤੋਂ ਬਾਅਦ ਸੂਬੇ ਚ ਸਿਆਸੀ ਭੁਚਾਲ ਆ ਗਿਆ।

 ਅਕਾਲੀ ਆਗੂਆਂ ਨੇ ਕਿਹਾ ਕਿ ਰਾਵਤ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਬਿਆਨ ਤੇ ਵਿਵਾਦ ਸ਼ੁਰੂ ਹੋਣ ਤੋਂ ਬਾਅਦ ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਮਾਫੀ ਮੰਗੀ ਹੈ।

Related posts

Leave a Reply