ਵੱਡੀ ਖ਼ਬਰ : ਪੰਜਾਬ ’ਚ ਸਕੂਲਾਂ ’ਚ 24 ਦਸੰਬਰ ਤੋਂ ਛੁੱਟੀਆਂ ਦੇ ਸੰਬੰਧ ਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ’ਚ ਸਰਦੀਆਂ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ’ਚ 24 ਦਸੰਬਰ ਤੋਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਰਕਾਰੀ ਸਰਕਾਰੀ, ਗੈਰ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਮਿਤੀ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ। ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਨੋਟੀਫਿਕੇਸ਼ਨ ਰਾਹੀਂ ਸੂਚਿਤ ਕਰ ਦਿੱਤਾ ਹੈ।

Related posts

Leave a Reply