ਵੱਡੀ ਖ਼ਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਕੋਰੋਨਾ ਸੰਕਰਮਿਤ, ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ

ਚੰਡੀਗਡ਼੍ਹ:

ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਵੀ ਸੰਕਰਮਿਤ ਪਾਏ ਗਏ ਹਨ। ਉਸ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਸ਼ਨਿਚਰਵਾਰ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਤੇ ਪੁੱਤਰ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। 

ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧ ਰਿਹਾ ਹੈ। ਅੱਜ ਸਵੇਰੇ ਆਈਆਂ ਰਿਪੋਰਟਾਂ ਵਿਚ ਐਸਸੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ।

Related posts

Leave a Reply