ਵੱਡੀ ਖ਼ਬਰ : ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਦੌਰਾਨ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਰਾਜੇਵਾਲ ਨੇ ਕਿਹਾ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਚੋਣਾਂ ਵਿੱਚ ਸਾਥ ਦੇਣਾ ਚਾਹੀਦਾ ਹੈ।

ਰਾਜੇਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੈਂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੁਝ ਗਲਤ ਕਿਹਾ ਹੈ ਤਾਂ ਮੈਂ ਉਸ ਲਈ ਮੁਆਫੀ ਚਾਹੁੰਦਾ ਹਾਂ। ਉਨ੍ਹਾਂ ਕਿਹਾ ਹੈ ਕਿ ਸਾਰੀਆਂ ਪੁਰਾਣੀਆਂ ਗੱਲਾਂ ਭੁੱਲ ਕੇ ਚੋਣਾਂ ਵਿੱਚ ਸਾਡਾ ਸਾਥ ਦਿਓ ਤਾਂ ਜੋ ਪੰਜਾਬ ਦੀਆਂ ਪੁਰਾਣੀਆਂ ਪਾਰਟੀਆਂ ਦਾ ਰਾਜ ਖਤਮ ਕਰ ਸਕੀਏ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਿੰਗ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਚੋਣਾਂ ਲੜ ਰਹੀਆਂ 22 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚਾ ਦੇ ਵੀ ਉਮੀਦਵਾਰ ਮੈਦਾਨ ਵਿੱਚ ਹਨ। 

ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੋਇਆ ਹੈ ਕਿ ਚੋਣਾਂ ਲੜ ਰਹੀਆਂ ਜਥੇਬੰਦੀਆਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਇਸ ਕਰਕੇ ਕਿਸਾਨ ਚੋਣਾਂ ਨੂੰ ਲੈ ਕੇ ਦੋਫਾੜ ਹੋ ਗਏ ਹਨ।  ਬਲਬੀਰ ਰਾਜੇਵਾਲ ਨੇ ਕਿਹਾ ਹੈ ਕਿ ਹੁਣ ਇੱਕਜੁੱਟ ਹੋਣ ਦੀ ਲੋੜ ਹੈ। 

Related posts

Leave a Reply