ਵੱਡੀ ਖ਼ਬਰ: ਭਾਰਤ ਦੀ ਮਹਿਲਾ ਖਿਡਾਰਨ ਪਹਿਲਵਾਨ ਪ੍ਰਿਆ ਮਲਿਕ ਨੇ ਵਰਲਡ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ

ਹੰਗਰੀ: ਹੰਗਰੀ ਵਿਚ ਆਯੋਜਿਤ ਵਿਸ਼ਵ ਕੈਡੇਟ ਚੈਂਪੀਅਨਸ਼ਿਪ ਵਿਚ ਭਾਰਤ ਦੀ ਮਹਿਲਾ ਖਿਡਾਰਨ ਪਹਿਲਵਾਨ ਪ੍ਰਿਆ ਮਲਿਕ ਨੇ 75 ਕਿੱਲੋ ਭਾਰ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ।

ਪ੍ਰਿਆ ਨੇ ਬੇਲਾਰੂਸ ਦੇ ਇਕ ਪਹਿਲਵਾਨ ਨੂੰ 5-0 ਨਾਲ ਹਰਾ ਕੇ ਵਰਲਡ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ। ਸਾਰਾ ਦੇਸ਼ ਪ੍ਰਿਆ ਮਲਿਕ ਦੇ ਇਸ ਸ਼ਾਨਦਾਰ ਕਾਰਨਾਮੇ ਨੂੰ ਸਰਾਹ  ਰਿਹਾ ਹੈ.

ਸੋਸ਼ਲ ਮੀਡੀਆ ‘ਤੇ ਲੋਕ ਪ੍ਰਿਆ ਨੂੰ ਇਸ ਪ੍ਰਾਪਤੀ ਲਈ ਵਧਾਈ ਦੇ ਰਹੇ ਹਨ. ਇਕ ਪਾਸੇ ਜਿੱਥੇ ਮੀਰਬਾਈ ਚਾਨੂ ਨੇ ਸ਼ਨੀਵਾਰ ਨੂੰ ਟੋਕਿਓ ਓਲੰਪਿਕ ਵਿਚ ਭਾਰਤ ਨੂੰ ਚਾਂਦੀ ਦਾ ਤਗਮਾ ਦਿੱਤਾ ਸੀ, ਉਥੇ ਭਾਰਤ ਦੀ ਮਹਿਲਾ ਖਿਡਾਰਨ ਪਹਿਲਵਾਨ ਪ੍ਰਿਆ ਮਲਿਕ ਨੇ 75 ਕਿੱਲੋ ਭਾਰ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ।

Related posts

Leave a Reply