ਚੰਡੀਗੜ੍ਹ: ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ‘ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp