ਵੱਡੀ ਖ਼ਬਰ : ਮਾਲੀ ਨੇ ਅੱਜ ਫੇਰ ਕੈਪਟਨ ਧੜਾ, ਬਾਦਲ ਦਲ ਤੇ ਆਪ ਥੱਲੇ ਫੇਰਿਆ ਰੰਭਾ, ਅਸਤੀਫਾ ਦਿੰਦੇ ਹੋਏ ਕਹੀ ਇਹ ਗੱਲ

ਚੰਡੀਗੜ੍ਹ : ਪੰਜਾਬ ਕਾਂਗਰਸਦੇ ਪ੍ਰਧਾਨ ਨਵਜੋਤ ਸਿੱਧੂ  ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ  ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੇ ਵੱਡਾ ਦੋਸ਼ ਲਾਇਆ ਹੈ।

ਮਾਲੀ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਲੰਬੇ ਸਮੇਂ ਤੋਂ ਪੰਜਾਬ ਧਾਰਮਿਕ ਘੱਟ ਗਿਣਤੀਆਂ, ਦੱਬੇ-ਕੁੱਚਲੇ ਲੋਕਾਂ, ਮਨੁੱਖੀ ਹੱਕਾਂ,  ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸਤ ਬੌਧਿਕ ਕੰਗਾਲੀ ਦੀ ਸ਼ਿਕਾਰ ਹੈ ਜਿਹੜੀ ਸਥਾਪਤੀ ਦੇ ਵਿਰੁੱਧ ਪੰਜਾਬ ਦੇ ਭਲੇ ਲਈ ਕਿਸੇ ਵੀ ਵੱਡੀ ਤੇ ਪ੍ਰਭਾਵਸ਼ਾਲੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਹ ਲੋਟੂ ਤੇ ਸੌੜੇ ਸਵਾਰਥਾਂ ਵਾਲੀ ਸਿਆਸਤ ਦੇ ਵਿਰੁੱਧ ਹਮਖ਼ਿਆਲੀ ਸਾਥੀਆਂ ਤੇ ਤਾਕਤਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰੱਖੇਗਾ।

ਉਨ੍ਹਾਂ ਕਿਹਾ ਕਿ ਜੇਕਰ ਉਸ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮੁਨੀਸ਼ ਤਿਵਾੜੀ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ, ‘ਆਪ’ ਆਗੂ ਜਰਨੈਲ ਸਿੰਘ ਤੇ ਰਾਘਵ ਚੱਢਾ ਜ਼ਿੰਮੇਵਾਰ ਹੋਣਗੇ। ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ।

ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ‘ਚ ਰਹੇ ਹਨ ਤੇ ਹੁਣ ਵੀ ਹਨ, ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ‘ਚ ਅੱਜ ਵੀ ਦੁਬਿਧਾ ਤੇ ਭਟਕਣ ਦਾ ਸ਼ਿਕਾਰ ਹੈ।

ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਲੂੰ-ਕੰਡੇ ਖੜ੍ਹੇ ਕਰਨ ਵਾਲੇ ਤੱਥ ਜਗ-ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ, ਜੋ ਆਉਣ ਵਾਲੇ ਦਿਨਾਂ ‘ਚ ਮੈਂ ਨਸ਼ਰ ਕਰਦਾ ਰਹਾਂਗਾ।

Related posts

Leave a Reply