ਵੱਡੀ ਖ਼ਬਰ : ਮਿਆਣੀ (ਟਾਂਡਾ) ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਉ -ਪੁੱਤਰ ਦੀ ਮੌਤ

ਟਾਂਡਾ ਉੜਮੁੜ / ਹੁਸ਼ਿਆਰਪੁਰ , 6 ਅਕਤੂਬਰ (ਜਸਵੀਰ ਸਿੰਘ ਪੁਰੇਵਾਲ , ਗੁਰਪ੍ਰੀਤ ਸਿੰਘ ):  ਆਦੇਸ਼ ਸਕੂਲ ਮਿਆਣੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਉ -ਪੁੱਤਰ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਿਤਾ ਅਤੇ ਪੁੱਤਰ ਅਨਾਜ ਮੰਡੀ ਟਾਂਡਾ ਤੋਂ ਘਰ ਪਰਤ ਰਹੇ ਸਨ।

 

ਮ੍ਰਿਤਕਾਂ ਦੀ ਪਛਾਣ ਪ੍ਰਗਟ ਸਿੰਘ ਸੋਨੂੰ ਪੁੱਤਰ ਅਮਰਜੀਤ ਸਿੰਘ ਅਤੇ ਉਸ ਦੇ ਪੁੱਤਰ ਅੰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਇੰਸਪੈਕਟਰ ਰਮਨਦੀਪ ਕੁਮਾਰ ਅਤੇ ਏ.ਐਸ.ਆਈ. ਮਨਿੰਦਰ ਕੌਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸੋਨੂੰ ਦੇ ਚਾਚਾ ਦਲੀਪ ਸਿੰਘ ਪੁੱਤਰ ਗਿਰਧਾਰਾ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੜਕ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਵਾਹਨ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਮਿਆਣੀ ਵਿੱਚ ਸੋਗ ਦੀ ਲਹਿਰ ਹੈ।

Related posts

Leave a Reply