ਵੱਡੀ ਖ਼ਬਰ : ਮੁਹੰਮਦ ਮੁਸਤਫਾ ਨੇ ਲਗਾਏ ਕੈਪਟਨ ਦੇ ਕਰੀਬੀ ਸਾਬਕਾ ਮੰਤਰੀ ‘ਤੇ ਗੰਭੀਰ ਇਲਜ਼ਾਮ, ਕਿਹਾ-ਐਸਐਸਪੀ ਲਗਾਉਣ ਲਈ ਲਏ 40 ਲੱਖ ਰੁਪਏ

ਚੰਡੀਗੜ੍ਹ : ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ  ਦੇ ਰਣਨੀਤਕ ਸਲਾਹਕਾਰ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਹਫਤੇ ਉਨ੍ਹਾਂ ਨੇ ਖੁਦ ਨੂੰ ਡੀਜੀਪੀ ਨਾ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ, ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਤੇ ਤਤਕਾਲੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ‘ਤੇ ਨਿਸ਼ਾਨਾ ਸਾਧਿਆ ਸੀ ਪਰ ਅੱਜ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਇਕ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ. ਅੱਜ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਇਕ ਮੰਤਰੀ ‘ਤੇ ਨਿਸ਼ਾਨਾ ਸਾਧਿਆ। ਗ੍ਰਹਿ ਮੰਤਰੀ ਅਤੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕਰਨ ਦੀ ਧਮਕੀ ਦਿੱਤੀ।

ਸਾਬਕਾ ਡੀਜੀਪੀ ਮੁਸਤਫਾ ਨੇ ਦੋ ਵੱਖ-ਵੱਖ ਟਵੀਟਾਂ ਵਿਚ ਖੁਲਾਸਾ ਕੀਤਾ ਕਿ ਕੈਪਟਨ ਦੇ ਕਰੀਬੀ ਇਸ ਮੰਤਰੀ ਨੇ ਇਕ ਅਧਿਕਾਰੀ ਨੂੰ ਐਸਐਸਪੀ ਨਿਯੁਕਤ ਕਰਨ ਲਈ 40 ਲੱਖ ਰੁਪਏ ਲਏ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਹਾਲ ਹੀ ਵਿਚ ਇਹ ਅਧਿਕਾਰੀ ਆਪਣੀਆਂ ਅੱਖਾਂ ਵਿਚ ਹੰਝੂ ਲੈ ਕੇ ਮੀਟਿੰਗ ਤੋਂ ਬਾਹਰ ਆਇਆ ਤੇ ਦੱਸਿਆ ਕਿ ਉਸ ਨੇ 40 ਲੱਖ ਰੁਪਏ ਦਿੱਤੇ ਸਨ। ਉਸ ਨੇ ਇਹ ਪੈਸੇ  ਇਕ ਰਿਸ਼ਤੇਦਾਰ ਦੇ ਸਾਹਮਣੇ ਦਿੱਤੇ। ਅਧਿਕਾਰੀ ਨੇ ਇਸ ਦੀ ਸ਼ਿਕਾਇਤ ਡੀਜੀਪੀ ਨੂੰ ਵੀ ਕੀਤੀ ਪਰ ਕੁਝ ਨਹੀਂ ਹੋਇਆ। ਮੁਸਤਫਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਸਾਫ ਸੁਥਰੀ ਸਰਕਾਰ ਦੀ ਪ੍ਰਤੱਖ ਉਦਾਹਰਣ ਹੈ। ਕੈਪਟਨ ਨੇ ਹਾਲ ਹੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਸਾਫ਼-ਸੁਥਰੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਸੀ।

Related posts

Leave a Reply