ਵੱਡੀ ਖ਼ਬਰ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਹਿਲੇ ਦਿਨ ਹੀ ਵੱਡੇ ਐਲਾਨ ਕੀਤੇ

ਚੰਡੀਗੜ੍ਹ :  ਮੁੱਖਮੰਤਰੀ ਵਲੋਂ ਚਰਨਜੀਤ ਚੰਨੀ  ਨੇ ਇਕਦਮ ਵੱਡੇ ਐਲਾਨ ਕੀਤੇ ਹਨ। 

1, ਪਿੰਡ ਦੇ ਪਾਣੀ ਦੇ ਬਿੱਲ ਵੀ ਮਾਫ ਹੋਣਗੇ। 

2. ਸ਼ਹਿਰਾਂ ਲਈ ਵੀ ਕੰਮ  ਹੋਣਗੇ। 

3. ਰੇਤ ਮਾਫੀਆ  ਤੇ ਅੱਜ ਤੋਂ ਹੀ ਨਕੇਲ। 

4. ਅਫਸ਼ਰਸ਼ਾਹੀ ਸਿਰਫ ਲੋਕਾਂ ਲਈ ਸਮਰਪਿਤ। 

5. ਮੁਲਾਜ਼ਮਾਂ ਨੂੰ ਕੰਮ ਤੇ ਵਾਪਿਸ ਪਰਤਣ ਦੀ ਕੀਤੀ ਅਪੀਲ। 

6. ਹੁਸਨ ਲਾਲ ਪ੍ਰਿੰਸੀਪਲ ਸੈਕਟਰੀ, ਰਾਹੁਲ ਤਿਵਾੜੀ ਸਪੈਸ਼ਲ ਸੈਕਟਰੀ।  

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ।  ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵੀ ਇੱਥੇ ਮੌਜੂਦ ਸਨ। ਚੰਨੀ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘ਕਾਂਗਰਸ ਨੇ ਇੱਕ ਆਮ ਆਦਮੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਜਿੱਥੇ ਮੇਰਾ ਜਨਮ ਹੋਇਆ ਸੀ, ਉੱਥੇ ਛੱਤ ਨਹੀਂ ਸੀ। ਕਾਂਗਰਸ ਪਾਰਟੀ ਨੇ ਗਰੀਬਾਂ ਨੂੰ ਇੱਕ ਮੌਕਾ ਦਿੱਤਾ। ਮੇਰੇ ਕੋਲ ਇੰਨਾ ਰੁਤਬਾ ਨਹੀਂ ਸੀ।’
 
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਇਹ ਕਿਸਾਨਾਂ ਦੀ ਸਰਕਾਰ ਹੈ। ਜੇਕਰ ਕਿਸਾਨਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੈਂ ਆਪਣਾ ਗਲਾ ਵੱਢ ਕੇ ਦੇ ਦਿਆਂਗਾ। ਜੇਕਰ ਕਿਸਾਨ ਡੁੱਬ ਗਿਆ ਤਾਂ ਦੇਸ਼ ਡੁੱਬ ਜਾਵੇਗਾ। ਅਰਥ ਵਿਵਸਥਾ ਡੁੱਬ ਜਾਵੇਗੀ। ਖੇਤੀ ਖੁਸ਼ਹਾਲ ਹੋਵੇਗੀ ਤਾਂ ਹੀ ਪੰਜਾਬ ਖੁਸ਼ ਹੋਵੇਗਾ। ਪੰਜਾਬ ਦਾ ਕਿਸਾਨ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ।’
 
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ, ‘ਕਿਸਾਨਾਂ ਲਈ ਬਿਜਲੀ ਮੁਫਤ ਹੋਣੀ ਚਾਹੀਦੀ ਹੈ। ਸਾਡੀ ਸਰਕਾਰ ਵੱਲੋਂ ਕਿਸਾਨਾਂ ਦੇ ਵੱਡੇ ਬਿਜਲੀ ਬਿੱਲ ਮੁਆਫ ਕੀਤੇ ਜਾਣਗੇ। ਜੇ ਕਿਸੇ ਦੀ ਬਿਜਲੀ ਕੱਟ ਦਿੱਤੀ ਜਾਂਦੀ ਹੈ, ਤਾਂ ਅਸੀਂ ਉਸ ਦੇ ਘਰ ਬਿਜਲੀ ਬਹਾਲ ਕਰਾਂਗੇ। ਇਹ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਹੈ। ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਕਿਸੇ ਨਾਲ ਕੁਝ ਵੀ ਗਲਤ ਨਹੀਂ ਹੋਵੇਗਾ। ਕਾਨੂੰਨ ਸਾਰਿਆਂ ਲਈ ਸਮਾਨ ਹੋਵੇਗਾ।’
 
ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਮੈਂ ਸਾਰੇ ਕਿਸਾਨਾਂ ਅਤੇ ਕਰਮਚਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣਾ ਅੰਦੋਲਨ ਖਤਮ ਕਰੋ। ਮੈਨੂੰ ਕੁਝ ਸਮਾਂ ਚਾਹੀਦਾ ਹੈ, ਤੁਹਾਡੀਆਂ ਸਾਰੀਆਂ ਮੰਗਾਂ ਪੂਰੀਆਂ ਹੋਣਗੀਆਂ। ਮੇਰੇ ‘ਤੇ ਵਿਸ਼ਵਾਸ ਕਰੋ ਹਰ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਇੱਕ ਆਮ ਆਦਮੀ ਦੀ ਸਰਕਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ।’

NEWS WII UPDATED SOON.

 

Related posts

Leave a Reply