ਵੱਡੀ ਖ਼ਬਰ: ਲੁਧਿਆਣਾ ਚ 20 ਬੱਚੇ ਕਰੋਨਾ ਪਾਜ਼ਿਟਿਵ ਤੋਂ ਬਾਅਦ ਹੁਣ ਜ਼ਿਲਾ ਹੁਸ਼ਿਆਰਪੁਰ ਦੇ ਟਾਂਡਾ ਸਕੂਲ ਦੇ 6 ਬੱਚੇ ਕਰਨਾ ਪਾਜੀਟਿਵ ਨਿਕਲੇ, ਮਾਂਪਿਆਂ-ਅਧਿਆਪਕਾਂ ਚ ਸਹਿਮ ਦਾ ਮਾਹੌਲ

ਟਾਂਡਾ / ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ): ਪੰਜਾਬ ਵਿਚ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਕੂਲ ਖੁੱਲਿਆ ਅਜੇ ਕੁਝ ਹੀ ਦਿਨ ਹੋਏ ਹਨ ਅਤੇ ਸਕੂਲਾਂ ਚੋਂ ਵਿਦਿਆਰਥੀ ਕੋਰੋਨਾਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ।  ਟਾਂਡਾ ਦੇ ਜਾਜਾ ਪਿੰਡ ਵਿਚ ਸਰਕਾਰੀ ਹਾਈ ਸਕੂਲ ਚੋਂ ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ।

 ਜਾਣਕਾਰੀ ਮੁਤਾਬਕ ਜਾਜਾ ਦੇ ਸਰਕਾਰੀ ਹਾਈ ਸਕੂਲ ਵਿਚੋਂ ਕਰੀਬ ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਾਜਾ ਦੇ ਸਰਕਾਰੀ ਹਾਈ ਸਕੂਲ ਵਿੱਚ ਅੱਜ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਕੀਤੇ ਗਏ ਕੋਰੋਨਾ ਟੈਸਟਾਂ ਦੌਰਾਨ ਵਿਦਿਆਰਥੀਆਂ ਦੇ ਟੈਸਟ ਪਾਜ਼ੇਟਿਵ ਆਉਣ ਕਾਰਨ ਬੱਚਿਆਂ ਨੂੰ ਲੈ ਕੇ ਫਿਕਰ ਵੱਧ ਗਈ ਹੈ।

ਸਿਵਿਲ ਸਰਜਨ ਹੁਸ਼ਿਆਰਪੁਰ ਅਤੇ ਐਸਐਮਓ ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਰਵੀ ਕੁਮਾਰਡਾਕਟਰ ਸਰੋਜਚਰਨਜੀਤ ਕੌਰ ਰਜਿੰਦਰ ਸਿੰਘ ਦੀ ਟੀਮ ਨੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਰੇਪਿਡ ਟੈਸਟਾਂ ਚੋਂ ਬੱਚਿਆਂ ਦਾ ਟੈਸਟ ਪੌਜ਼ੇਟਿਵ ਨਿਕਲਿਆ। ਸਰਕਾਰੀ ਹਸਪਤਾਲ ਦੀ ਟੀਮ ਨੇ ਦੱਸਿਆ ਕਿ ਅਜੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੀ ਟੈਸਟ ਹੋਣੇ ਬਾਕੀ ਹਨ। ਪਿਛਲੇ ਕਈ ਦਿਨਾਂ ਤੋਂ ਕੋਈ ਵੀ ਪੌਜ਼ੇਟਿਵ ਮਰੀਜ਼ ਸਾਹਮਣੇ ਹਨ।

 ਬੀਤੇ ਦਿਨ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ 20 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਸਰਕਾਰ ਵੱਲੋਂ ਸਾਰੇ ਸਕੂਲ 26 ਜੁਲਾਈ ਤੋਂ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ।

 

Related posts

Leave a Reply