ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਬੈਂਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵਾਰੰਟ ਜਾਰੀ

ਲੁਧਿਆਣਾ :ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ  ਹੋਰ ਮੁਲਜ਼ਮਾਂ ਦੇ ਖ਼ਿਲਾਫ਼ ਦੁਬਾਰਾ ਗ੍ਰਿਫ਼ਤਾਰੀ ਵਾਰੰਟ 10 ਦਸੰਬਰ ਲਈ ਜਾਰੀ ਕੀਤੇ ਹਨ। ਪਿਛਲੀ ਪੇਸ਼ੀ ’ਤੇ ਵੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ, ਪਰ ਕੋਈ ਵੀ ਮੁਲਜ਼ਮ ਗ੍ਰਿਫ਼ਤਾਰੀ ਨਹੀਂ ਹੋਇਆ।

ਸ਼ਿਕਾਇਤਕਰਤਾ ਮਹਿਲਾ ਵੱਲੋਂ ਪੇਸ਼ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਅਦਾਲਤ ਵਿਚ ਜ਼ਿਲ੍ਹਾ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲਾਉਂਦੇ ਹੋਏ ਕਿਹਾ ਕਿ ਵਿਧਾਇਕ ਦੇ ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਪੁਲਿਸ ਦੀ ਸਰਪ੍ਰਸਤੀ ਵਿਚਾਲੇ ਵਿਧਾਇਕ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਦਾਲਤੀ ਆਦੇਸ਼ਾਂ ਦੇ ਬਾਵਜੂਦ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਨਹੀਂ ਕਰ ਰਹੀ ਹੈ।

ਅਦਾਲਤ ਵੱਲੋਂ ਪਹਿਲਾਂ ਜਾਰੀ ਗ੍ਰਿਫ਼ਤਾਰੀ ਵਾਰੰਟ ’ਤੇ ਰਿਪੋਰਟ ਕਰਦੇ ਹੋਏ ਪੁਲਿਸ ਨੇ ਕਿਹਾ ਸੀ ਕਿ ਮੁਲਜ਼ਮਾਂ ਨੂੰ ਘਰ ਵਿਚ ਗ੍ਰਿਫ਼ਤਾਰੀ ਕਰਨ ਲਈ ਜਦੋਂ ਗਏ ਤਾਂ ਉਹ ਆਪਣੇ ਘਰ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰੀ ਕਰ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ।

Related posts

Leave a Reply