ਵੱਡੀ ਖ਼ਬਰ : ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਇਨਫੈਕਟਿਡ ਹੋਣ ਤੋਂ ਬਾਅਦ ਪੰਜਾਬ ‘ਚ ਸਕੂਲ ਬੰਦ ਕਰਨ ਸਬੰਧੀ ਸਿੱਖਿਆ ਮੰਤਰੀ ਸਿੰਗਲਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ‘ਚ ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਇਨਫੈਕਟਿਡ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀੰ ਹੋਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਲੁਧਿਆਣਾ ‘ਚ ਟੈਸਟਿੰਗ ਦੌਰਾਨ 20 ਬੱਚੇ ਪਾਜ਼ੇਟਿਵ ਆਏ ਸਨ ਪਰ ਬਾਕੀ ਜਗ੍ਹਾ ਕੋਈ ਕੇਸ ਨਹੀਂ ਸਾਹਮਣੇ ਆਇਆ ਹੈ।

ਸਕੂਲ ‘ਚ 18 ਸਾਲ ਤੋਂ ਵੱਧ ਉਮਰ ਦਾ ਕੋਈ ਬੱਚਾ ਹੋਵੇਗਾ ਤਾਂ ਉਸ ਨੂੰ ਵੈਕਸੀਨ ਲਗਾਈ ਜਾਵੇਗੀ। ਸਿੱਖਿਆ ਵਿਭਾਗ ਲਗਾਤਾਰ ਡੀਸੀ ਦੇ ਨਾਲ ਸੰਪਰਕ ‘ਚ ਹੈ, ਡੀਸੀ ਲਗਾਤਾਰ ਸਕੂਲਾਂ ‘ਤੇ ਨਜ਼ਰ ਬਣਾਏ ਹੋਏ ਹਨ। ਪਰ ਜ਼ਿਆਦਾ ਕੇਸ ਸਾਹਮਣੇ ਆਉਂਦੇ ਹਨ ਤਾਂ ਸਕੂਲ ਬੰਦ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

 

Related posts

Leave a Reply