ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜੇ ਕੋਈ ਪ੍ਰੀਖਿਆਰਥੀ ਬਾਰ੍ਹਵੀਂ ਸ਼ੇ੍ਰਣੀ ਦਾ ਇਮਤਿਹਾਨ ਪਾਸ ਕਰਨ ਉਪਰੰਤ ਕੇਵਲ ਬਾਇਓਲੌਜੀ ਵਿਸ਼ੇ ਦੀ ਪ੍ਰੀਖਿਆ ਵਾਧੂ ਵਿਸ਼ੇ ਵਜੋਂ ਦੇਣੀ ਚਾਹੁੰਦਾ ਹੈ ਤਾਂ ਉਹ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਕਰਵਾਏ ਪ੍ਰੀਖਿਆ ਫਾਰਮ ਆਨਲਾਈਨ ਭਰਨ ਉਪਰੰਤ 16 ਅਕਤੂਬਰ ਤਕ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਥਿਤ ਸਿੰਗਲ-ਵਿੰਡੋ ’ਤੇ ਜਮ੍ਹਾਂ ਕਰਵਾ ਸਕਦਾ ਹੈ।
ਪ੍ਰੀਖਿਆ ਲਈ 3000 ਰੁਪਏ ਫ਼ੀਸ ਨਿਰਧਾਰਤ ਕੀਤੀ ਗਈ ਹੈ। ਲਿਖਤੀ ਪ੍ਰੀਖਿਆ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤਕ ਅਤੇ ਪ੍ਰਯੋਗੀ ਪ੍ਰੀਖਿਆ ਉਸੇ ਦਿਨ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤਕ ਕਰਵਾਈ ਜਾਵੇਗੀ। ਇਸ ਪ੍ਰੀਖਿਆ ਦਾ ਕੇਂਦਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫ਼ੇਜ਼ 3 ਬੀ1, ਐੱਸਏਐੱਸ ਨਗਰ ਹੋਵੇਗਾ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp