ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਭਰਾ ਨੇ ਖੁੱਦ ਨੂੰ ਤੇ ਪਤਨੀ ਨੂੰ ਗੋਲੀ ਮਾਰੀ, ਦੋਵਾਂ ਦੀ ਮੌਤ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾੜੀਮੇਘਾ ਦੇ ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਨੇ ਆਪਣੇ ਆਪ ਨੂੰ ਤੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਪਰਾਈਵੇਟ ਹਸਪਤਾਲ ਲੈ ਕੇ ਗਏ ਪਰ ਉਦੋਂ ਤਕ ਉਸਦੀ ਮੌਤ ਹੋ ਗਈ ਸੀ। ਜੈਮਲ ਸਿੰਘ ਦੀ ਪਤਨੀ ਹਰਜੀਤ ਕੌਰ ਨੂੰ ਗੰਭੀਰ ਹਾਲਤ ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ।

 ਜੈਮਲ ਸਿੰਘ ਦੇ ਆਪਣੇ ਆਪ ਨੂੰ ਤੇ ਆਪਣੀ ਪਤਨੀ ਨੂੰ ਗੋਲੀ ਮਾਰਨ ਦਾ ਕਾਰਨ ਪਤਾ ਨਹੀਂ ਲੱਗ ਸਕਿਆ।

Related posts

Leave a Reply