ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ  ਹਾਈਕੋਰਟ ਤੋਂ ਜ਼ਮਾਨਤ

ਚੰਡੀਗੜ੍ਹ, 10 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਨੂੰ  ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਅੱਜ ਵੀ ਇਸ ਮਾਮਲੇ ਦੀ ਸੁਣਵਾਈ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ।

Advertisements

ਅੱਜ ਦੁਪਹਿਰ 2 ਵਜੇ ਸੁਣਵਾਈ ਸ਼ੁਰੂ ਹੋਈ ਸੀ ਜਿਸ ਨੂੰ ਸੁਨਣ ਮਗਰੋਂ ਲਗਪਗ 3.30 ਵਜੇ ਸ: ਮਜੀਠੀਆ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ।

Advertisements

ਪਤਾ ਲੱਗਾ ਹੈ ਕਿ ਸ:ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਬੁੱਧਵਾਰ ਨੂੰ ਐਸ.ਆਈ.ਟੀ. ਦੇ ਸ: ਬਲਰਾਜ ਸਿੰਘ ਕੋਲ ਸਵੇਰੇ 11 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

Advertisements
Advertisements

ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ:ਮਜੀਠੀਆ ਦੇ ਖਿਲਾਫ਼ ਮੋਹਾਲੀ ਵਿਖ਼ੇ ਐਫ.ਆਈ.ਆਰ.ਨੰ: 2 ਡਰੱਗਜ਼ ਮਾਮਲੇ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਸ: ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਸੈਸ਼ਨਜ਼ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਸੰਦੀਪ ਕੁਮਾਰ ਬਾਂਸਲ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

ਸ: ਮਜੀਠੀਆ ਵੱਲੋਂ ਸੁਪਰੀਮ ਕੋਰਟ ਦੇ ਉੱਘੇ ਵਕੀਲ ਸ੍ਰੀ ਮੁਕੁਲ ਰੋਹਤਗੀ ਪੇਸ਼ ਹੋਏ ਸਨ ਜਦਕਿ ਪੰਜਾਬ ਸਰਕਾਰ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ. ਚਿਦਾਂਬਰਮ ਪੇਸ਼ ਹੋਏ ਸਨ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸ: ਮਜੀਠੀਆ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਭਾਲ ਵਿੱਚ ਥਾਂ ਥਾਂ ਛਾਪੇਮਾਰੀ ਕੀਤੀ ਗਈ ਸੀ. 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply