ਵੱਡੀ ਖ਼ਬਰ : ਸਪਿੰਨ ਗੇਂਦਬਾਜ਼ ਆਸਟ੍ਰੇਲੀਆ ਦੇ ਮਹਾਨ ਸਪਿੰਨਰ ਸ਼ੇਨ ਵਾਰਨ *(52) ਦਾ ਥਾਈਲੈਂਡ ਵਿਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਆਸਟ੍ਰੇਲੀਆ : ਸਪਿੰਨ ਗੇਂਦਬਾਜ਼ ਆਸਟ੍ਰੇਲੀਆ ਦੇ ਮਹਾਨ ਸਪਿੰਨਰ ਸ਼ੇਨ ਵਾਰਨ ਦਾ ਥਾਈਲੈਂਡ ਵਿਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 52 ਸਾਲ ਦੇ ਸਨ। ਉਨ੍ਹਾਂ ਦੇ ਮੈਨੇਜਰ ਵੱਲੋਂ ਜਾਰੀ ਬਿਆਨ ਦੇ ਹਵਾਲੇ ਨਾਲ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਫਾਕਸ ਸਪੋਰਟਸ ਡਾਟ ਕਾਮ ਡਾਟ ਏਯੂ ਮੁਤਾਬਕ ਵਾਰਨ ਦੇ ਮੈਨੇਜਰ ਨੇ ਇਕ ਸੰਖੇਪ ਬਿਆਨ ਜਾਰੀ ਕੀਤਾ ਹੈ ਕਿ ਵਾਰਨ ਦਾ ਥਾਈਲੈਂਡ ਵਿਚ ਦੇਹਾਂਤ ਹੋ ਗਿਆ ਤੇ ਇਸ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।

ਬਿਆਨ ਵਿਚ ਕਿਹਾ ਗਿਆ ਕਿ ਸ਼ੇਨ ਆਪਣੇ ਘਰ ਵਿਚ ਬੇਹੋਸ਼ ਪਾਏ ਗਏ। ਮੈਡੀਕਲ ਸਟਾਫ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।  ਸ਼ੇਨ ਵਾਰਨ ਨੇ ਜਨਵਰੀ 1992 ਵਿਚ ਆਸਟ੍ਰੇਲੀਆ ਲਈ ਸ਼ੁਰੂਆਤ ਕੀਤੀ ਤੇ ਜਨਵਰੀ 2007 ਵਿਚ ਆਖ਼ਰੀ ਅੰਤਰਰਾਸ਼ਟਰੀ ਮੈਚ ਖੇਡਿਆ। ਉਨ੍ਹਾਂ ਨੇ 145 ਟੈਸਟ ਮੈਚ ਖੇਡੇ ਤੇ 708 ਵਿਕਟਾਂ ਲਈਆਂ। ਉਹ ਸਭ ਤੋਂ ਵੱਧ ਟੈਸਟ ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਹਨ। ਉਨ੍ਹਾਂ ਨੇ 194 ਵਨ ਡੇ ਵਿਚ 293 ਵਿਕਟਾਂ ਵੀ ਲਈਆਂ। ਸ਼ੇਨ ਵਾਰਨ ਆਈਪੀਐੱਲ ਦੇ ਪਹਿਲੇ ਸੈਸ਼ਨ ਵਿਚ 2008 ਵਿਚ ਰਾਜਸਥਾਨ ਰਾਇਲਜ਼ ਦੇ ਕਪਤਾਨ ਸਨ ਤੇ ਉਨ੍ਹਾਂ ਦੀ ਕਪਤਾਨੀ ਵਿਚ ਟੀਮ ਨੇ ਖ਼ਿਤਾਬ ਜਿੱਤਿਆ ਸੀ।

Related posts

Leave a Reply