ਵੱਡੀ ਖ਼ਬਰ : ਸ਼ਹੀਦ ਭਗਤ ਸਿੰਘ ਦੇ ਰਿਸ਼ਤੇਦਾਰ ਹਰਭਜਨ ਸਿੰਘ ਢੱਟ ਨੇ ਕੇਜਰੀਵਾਲ ‘ਤੇ ਵੱਡਾ ਹਮਲਾ ਬੋਲਿਆ, ਕਿਹਾ ਕੇਜਰੀਵਾਲ ਵੱਲੋਂ ਆਪਣੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦਾ ਅਪਮਾਨ

ਟਾਂਡਾ / ਹੁਸ਼ਿਆਰਪੁਰ : ਸ਼ਹੀਦ ਭਗਤ ਸਿੰਘ ਦੇ ਰਿਸ਼ਤੇਦਾਰ ਹਰਭਜਨ ਸਿੰਘ ਢੱਟ ਅਤੇ ਸ਼ਹੀਦ ਭਗਤ ਸਿੰਘ ਕਲੱਬ ਪੰਜਾਬ ਦੇ ਸੀਨੀਅਰ ਆਗੂ ਇਕਬਾਲ ਸਿੰਘ ਕੋਕਲਾ ਨੇ ਕੇਜਰੀਵਾਲ ‘ਤੇ ਵੱਡਾ ਹਮਲਾ ਬੋਲਿਆ  ਹੈ।

ਹਰਭਜਨ ਸਿੰਘ ਢੱਟ ਅਤੇ ਇਕਬਾਲ ਸਿੰਘ ਕੋਕਲਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਾਲ ਆਪਣੀ ਤੁਲਨਾ ਸ਼ਹੀਦਾਂ ਨਾਲ ਕਰਨ ਤੇ  ਮੁਆਫ਼ੀ ਮੰਗਣੀ ਚਾਹੀਦੀ  ਹੈ। 

ਹਰਭਜਨ ਸਿੰਘ ਢੱਟ ਨੇ ਕਿਹਾ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦਾ ਅਪਮਾਨ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਜੋ ਬਿਆਨ ਅਰਵਿੰਦ ਕੇਜਰੀਵਾਲ ਨੇ ਆਪਣੀ ਤੁਲਨਾ ਭਗਤ ਸਿੰਘ ਨਾਲ ਕਰਕੇ ਦਿੱਤਾ ਹੈ, ਉਹ ਰਾਜਨੀਤੀ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਚੋਣਾਂ ਚ ਭੁਗਤਣਾ ਪਵੇਗਾ ।
 
 
 
 

Related posts

Leave a Reply