ਵੱਡੀ ਖ਼ਬਰ: ਸਾਧੂ, ਸਿੱਧੂ, ਸੋਢੀ, ਸੁੰਦਰ ਅਤੇ ਭਾਰਤ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ : – ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਕੈਪਟਨ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ  ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੇ ਇਸ ਵਫ਼ਦ ਵਿਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸਨ।
‘ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ  ਚ ਆਪ’ ਦੇ ਵਫ਼ਦ ਵਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਉਤੇ ਬਹੁ ਕਰੋੜੀ ਘਪਲੇ ਕਰਨ ਦਾ ਦੋਸ਼ ਲਾਉਂਦੇ ਹੋਏ, ਇਨ੍ਹਾਂ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖ਼ਾਸਤ ਕਰਕੇ ਇਨ੍ਹਾਂ ਉਪਰ ਫ਼ੌਜ਼ਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

Related posts

Leave a Reply