ਵੱਡੀ ਖ਼ਬਰ : ਸਾਬਕਾ ਮੰਤਰੀ ਮਜੀਠੀਆ ਨੂੰ ਫੜਣ ਲਈ SIT ਦੀਆਂ ਚਾਰ ਟੀਮਾਂ ਵੱਲੋਂ ਧੜਾ -ਧੜ ਛਾਪੇ , ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਦਿੱਤਾ ਚਕਮਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜਤੋਂ ਬਾਅਦ ਉਸ ਦੇ ਘਰ ਛਾਪਾ ਮਾਰਿਆ ਗਿਆ, ਹਾਲਾਂਕਿ ਉਸ ਦਾ ਘਰ ਨਹੀਂ ਮਿਲਿਆ। ਅਕਾਲੀ ਦਲ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਦੀਆਂ ਚਾਰ ਟੀਮਾਂ ਨੇ 15-20 ਥਾਵਾਂ ’ਤੇ ਛਾਪੇ ਮਾਰੇ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲੀਸ ਦੀ ਟੀਮ ਦੇਰ ਸ਼ਾਮ  ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ’ਤੇ ਪੁੱਜੀ ਪਰ ਉਥੇ ਕੋਈ ਨਹੀਂ ਮਿਲਿਆ।

Advertisements

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ‘ਤੇ ਕੇਸ ਦਰਜ ਕਰਨ ਬਾਰੇ ਸਾਬਕਾ ਮੰਤਰੀ ਨੂੰ ਪਹਿਲਾਂ ਹੀ ਪਤਾ ਸੀ। ਇਸ ਕਾਰਨ ਉਨ੍ਹਾਂ ਨੇ ਮੋਬਾਈਲ ਲੋਕੇਸ਼ਨ ਤੋਂ ਪੰਜਾਬ ਪੁਲਿਸ ਨੂੰ ਚਕਮਾ ਦਿੱਤਾ। ਟੀਮ ਨੇ ਜਦੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸਨ।

Advertisements

ਪੰਜਾਬ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਜੋ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹਨ ਤੇ ਚੰਡੀਗੜ੍ਹ ਵਿਚ ਹੀ ਰਹਿ ਰਹੇ ਹਨ। ਹਾਲਾਂਕਿ ਸੋਮਵਾਰ ਅੱਧੀ ਰਾਤ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਟੀਮ ਨੇ ਉਥੇ ਛਾਪੇਮਾਰੀ ਕੀਤੀ, ਪਰ ਮਜੀਠੀਆ ਦੀ ਬਜਾਏ ਉਹਨਾਂ ਦਾ ਹੀ ਮੋਬਾਇਲ ਮਿਲਿਆ।

Advertisements
Advertisements

ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਜਲਦੀ ਹੀ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕ ਦਿੱਤਾ ਜਾਵੇਗਾ। ਜਦਕਿ ਅਕਾਲੀ ਦਲ ਵੀ ਚੁਣੌਤੀ ਦੇ ਰਿਹਾ ਹੈ ਕਿ ਸਰਕਾਰ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਦਿਖਾਵੇ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply