ਵੱਡੀ ਖ਼ਬਰ : ਸਿੰਘੂ ਬਾਰਡਰ ਤੋਂ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਉਣ ਤੇ ਰੱਖੀ ਨਿਰਾਸ਼ਾਜਨਕ ਸ਼ਰਤ

ਨਵੀਂ ਦਿੱਲੀ :   ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ  ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਵੀ ਸਿੰਘੂ ਬਾਰਡਰ ਤੋਂ ਚੰਗੀ ਖ਼ਬਰ ਨਹੀਂ  ਹੈ।

ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ  ਕਿਸਾਨਾਂ ਤੋਂ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਸੀ। ਇਸ ਦੌਰਾਨ ਸਿੰਘੂ ਬਾਰਡਰ ‘ਤੇ ਬੈਠੇ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਸੀਐੱਮ ਨੂੰ ਇੱਥੇ ਮੰਚ ਨਹੀਂ ਮਿਲੇਗਾ, ਬਲਕਿ ਪੰਡਾਲ ‘ਚ ਬੈਠ ਕੇ ਬਾਕੀ ਕਿਸਾਨਾਂ ਤੋਂ ਗੱਲਾਂ ਸੁਣਨੀਆਂ ਪੈਣਗੀਆਂ। ਉਨ੍ਹਾਂ ਨੂੰ ਭਾਸ਼ਣ ਦੇਣ ਦੀ ਵੀ ਇਜਾਜ਼ਤ ਨਹੀਂ ਮਿਲੇਗੀ।

Related posts

Leave a Reply