ਵੱਡੀ ਖ਼ਬਰ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਸਵੇਰੇ ਟਵੀਟ ਕਰਕੇ ਪੰਜਾਬ ਕਾਂਗਰਸ ਬਾਰੇ ਕਰ ਦਿੱਤਾ ਨਵਾਂ ਖੁਲਾਸਾ

ਚੰਡੀਗਡ਼੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਨਾ ’ਤੇ ਤਨਜ਼ ਕੱਸਦਿਆਂ ਅੱਜ ਸਵੇਰੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਵਿਅੰਗਾਤਮਕ ਗੱਲ ਹੈ ਕਿ ਕੈਪਟਨ ਅਮਰਿੰਦਰ ਦੀ ਪਾਰਟੀ ਨਾ ਤਾਂ ਪੰਜਾਬੀਆਂ ਲਈ ਹੈ,ਨਾ ਲੋਕਾਂ ਲਈ ਤੇ ਕਾਂਗਰਸ ਲਈ ਤਾਂ ਹੈ ਹੀ ਨਹੀਂ।

ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਲਿਖਤੀ ਅਸਤੀਫ਼ਾ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ। ਇਸ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਪਾਰਟੀ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ।

Related posts

Leave a Reply