ਵੱਡੀ ਖ਼ਬਰ : *ਸਿੱਖਿਆ ਵਿਭਾਗ ਵੱਲੋਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਪਦ-ਉੱਨਤੀਆਂ *

*ਸਿੱਖਿਆ ਵਿਭਾਗ ਵੱਲੋਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਪਦ-ਉੱਨਤੀਆਂ ਕੀਤੀਆਂ *

*ਕਾਹਨੂੰਵਾਨ 04 ਜਨਵਰੀ (ਗਗਨਦੀਪ ਸਿੰਘ ) *

* ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਸਨ। ਜਿਸ ਦੇ ਚੱਲਦਿਆਂ ਪਲਵਿੰਦਰ ਕੌਰ ਬਾਜਵਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਲਾਂਵਾਲ ਅਤੇ ਸੱਤਪਾਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਬਤੌਰ ਸੈਂਟਰ ਹੈੱਡ ਟੀਚਰ ਦੇ ਤੌਰ ਤੇ ਜੁਆਇਨ ਕਰ ਲਿਆ ਗਿਆ ਹੈ।

ਇਸ ਦੌਰਾਨ ਸੈਂਟਰ ਹੈੱਡ ਟੀਚਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ ਵੱਲੋਂ ਪਦ-ਉੱਨਤ ਹੋਏ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ , ਨਸੀਬ ਸਿੰਘ, ਲੈਕਚਰਾਰ ਗੁਰਨਾਮ ਸਿੰਘ , ਬਾਊ ਦਲਬੀਰ ਸਿੰਘ ,ਗੁਰਮੇਜ ਸਿੰਘ, ਸੈਂਟਰ ਹੈੱਡ ਟੀਚਰ ਗੁਰਿੰਦਰਜੀਤ ਸਿੰਘ , ਸੁਖਬੀਰ ਸਿੰਘ , ਗੁਰਪ੍ਰਤਾਪ ਸਿੰਘ , ਜਸਵਿੰਦਰ ਸਿੰਘ , ਸੁਲੱਖਣ ਸਿੰਘ ਸੈਣੀ , ਜੀਵਨ ਜੋਤੀ, ਜਤਿੰਦਰ ਕੁਮਾਰ , ਅਨਿਲ ਕੁਮਾਰ ,ਨਿੰਸਚਿੰਤ ਕੁਮਾਰ , ਬਲਜੀਤ ਸਿੰਘ , ਆਦਿ ਹਾਜ਼ਰ ਸਨ। *

Related posts

Leave a Reply