ਵੱਡੀ ਖ਼ਬਰ : ਸਿੱਧੂ ਦੇ ਘਰ ਚੋਣ ਕਮਿਸ਼ਨ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਕੀਤੀ ਅਚਾਨਕ ਰੇਡ

ਮੋਹਾਲੀ : ਮੋਹਾਲੀ ਦੇ ਮੇਅਰ  ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ  ਚੋਣ ਕਮਿਸ਼ਨ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਰੇਡ ਕਰ ਦਿੱਤੀ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਰਿਹਾ ਤੇ ਕਈ ਘੰਟੇ ਚੱਲੀ ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਸਾਮਾਨ ਪ੍ਰਾਪਤ ਹੋਣ ਦੇ ਵੇਰਵੇ ਨਹੀਂ ਮਿਲੇ।

 ਚੋਣ ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ ਕਿ ਚੋਣਾਂ ਦੌਰਾਨ ਸ਼ਰਾਬ ਵੰਡਣ ਦਾ ਖ਼ਦਸ਼ਾ ਹੈ ਜਿਸ ਕਰਕੇ ਸਬੰਧਤ ਵਿਭਾਗ ਮੁਸਤੈਦ ਹੋ ਗਏ। ਇੱਥੇ ਇਹ ਦੱਸਣਯੋਗ ਹੈ ਕਿ ਜੀਤੀ ਸਿੱਧੂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਹਨ ਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਂਦਿਆਂ 2 ਵਜੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਬਾਰੇ ਸਥਿਤੀ ਸਪੱਸ਼ਟ ਕਰਨ ਦਾ ਐਲਾਨ ਕਰ ਦਿੱਤਾ ਹੈ।

Related posts

Leave a Reply