ਵੱਡੀ ਖ਼ਬਰ: ਸੁਖਬੀਰ ਦੇ ਠੀਕ ਹੋਣ ਤੋਂ ਬਾਅਦ, ਬਾਦਲ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਰਾਜ ਭਰ ਵਿਚ ਰੈਲੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਰਾਜ ਭਰ ਵਿਚ ਰੈਲੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਵਿਡ  ਪਾਜ਼ਿਟਿਵ ਆਉਣ ਤੋਂ ਬਾਅਦ ਰੈਲੀਆਂ ਰੁਕੀਆਂ ਸਨ  ਪਰ ਕੋਰ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਪਾਰਟੀ ਨੇ ਮੁੜ ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ।

ਕੋਰ ਕਮੇਟੀ ਦੀ ਇਕ ਵਰਚੁਅਲ ਮੀਟਿੰਗ ਵਿਚ ਸੁਖਬੀਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ 30 ਮਾਰਚ ਤੋਂ ਆਮ ਕੰਮ ਦੁਬਾਰਾ ਸ਼ੁਰੂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਪਹਿਲਾਂ ਅੰਮ੍ਰਿਤਸਰ ਜਾ ਕੇ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਅਤੇ ਵਾਹਿਗੁਰੂ ਦਾ ਧੰਨਵਾਦ ਕਰਨਗੇ।

ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ  ਬੀਬੀ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਢਿਲੋਂ , ਹੀਰਾ ਸਿੰਘ ਗਾਬੜੀਆ  ਅਤੇ ਬਲਦੇਵ ਮਾਨ ਸ਼ਾਮਲ ਸਨ। 

Related posts

Leave a Reply