ਵੱਡੀ ਖ਼ਬਰ : ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ

ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਤੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।

ਸੁਖਬੀਰ ਬਾਦਲ ਅੱਜ ਜਲਾਲਾਬਾਦ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਦੀਆਂ 2022 ਵਿੱਚ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ।

Related posts

Leave a Reply